Breaking: ਰਾਜ ਸਭਾ ਦੀਆਂ 37 ਸੀਟਾਂ ਲਈ ਚੋਣਾਂ ਦਾ ਐਲਾਨ
ਨਵੀਂ ਦਿੱਲੀ, 18 ਫਰਵਰੀ 2026 (ਵਿਸ਼ਵ ਵਾਰਤਾ) – ਭਾਰਤ ਚੋਣ ਕਮਿਸ਼ਨ (ECI) ਨੇ ਰਾਜ ਸਭਾ ਦੀਆਂ 37 ਖਾਲੀ ਸੀਟਾਂ (Breaking) ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ 26 ਫਰਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 5 ਮਾਰਚ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 6 ਮਾਰਚ ਨੂੰ ਕੀਤੀ ਜਾਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 9 ਮਾਰਚ ਹੈ। ਇਨ੍ਹਾਂ ਸੀਟਾਂ ਲਈ ਵੋਟਿੰਗ 16 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

ਬੁੱਧਵਾਰ ਨੂੰ, ਭਾਰਤੀ ਚੋਣ ਕਮਿਸ਼ਨ (ECI) ਨੇ 10 ਰਾਜਾਂ ਵਿੱਚ 37 ਰਾਜ ਸਭਾ ਸੀਟਾਂ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਇਹ 37 ਰਾਜ ਸਭਾ ਸੀਟਾਂ 10 ਰਾਜਾਂ ਦੀਆਂ ਹਨ, ਜਿਨ੍ਹਾਂ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ‘ਚ ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ, ਤਾਮਿਲਨਾਡੂ, ਛੱਤੀਸਗੜ੍ਹ, ਪੱਛਮੀ ਬੰਗਾਲ, ਅਸਾਮ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਬਿਹਾਰ ਦੀਆਂ ਸੀਟਾਂ ਸ਼ਾਮਿਲ ਹਨ। ਇਹ ਸੀਟਾਂ ਅਪ੍ਰੈਲ 2026 ਵਿੱਚ ਖਾਲੀ ਹੋਣਗੀਆਂ ਅਤੇ ਵੋਟਿੰਗ 16 ਮਾਰਚ ਨੂੰ ਹੋਵੇਗੀ ਅਤੇ ਨਤੀਜੇ ਸ਼ਾਮ ਨੂੰ ਘੋਸ਼ਿਤ ਕੀਤੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























