Breaking: ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਫਿਰੋਜ਼ਪੁਰ, 8 ਜਨਵਰੀ 2026 – ਫਿਰੋਜ਼ਪੁਰ (Breaking) ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਮੌਕੇ ‘ਤੇ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਪੁਲਿਸ ਟੀਮਾਂ ਕੋਰਟ ਕੰਪਲੈਕਸ ਦੀ ਜਾਂਚ ਕਰ ਰਹੀਆਂ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਈਮੇਲ ‘ਤੇ ਇੱਕ ਧਮਕੀ ਦਿੱਤੀ ਗਈ ਸੀ, ਜਿਸ ‘ਚ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਪੁਲਿਸ ਇਸ ਈਮੇਲ ਦੀ ਜਾਂਚ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿਸ ਨੇ ਭੇਜੀ ਹੈ। ਇਸ ਦੇ ਨਾਲ ਹੀ ਸਾਵਧਾਨੀ ਦੇ ਵੱਜੋਂ ਪੂਰੇ ਕੋਰਟ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























