Breaking: ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਫਾਇਰਿੰਗ
ਨਵੀਂ ਦਿੱਲੀ, 25 ਫਰਵਰੀ 2026 (ਵਿਸ਼ਵ ਵਾਰਤਾ) – ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਫਾਇਰਿੰਗ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਇਸ ਹਮਲੇ ਦੌਰਾਨ ਕੁੱਲ ਚਾਰ ਰਾਉਂਡ ਫਾਇਰ ਕੀਤੇ ਗਏ। ਇਸ ਘਟਨਾ ਮੰਗਲਵਾਰ ਰਾਤ ਦੀ ਹੈ। ਪੁਲਿਸ ਨੂੰ ਰਾਤ 10:30 ਵਜੇ ਦੇ ਕਰੀਬ ਗੋਲੀਬਾਰੀ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਰਾਜਾ ਬੰਠੀਆ ਨੇ ਕਿਹਾ ਕਿ ਗੋਲੀਬਾਰੀ ਦੀ ਸੂਚਨਾ ਰਾਤ ਨੂੰ ਮਿਲੀ ਸੀ। ਕਾਰ ਵਿੱਚ ਲਾਰੈਂਸ ਦੇ ਵਕੀਲ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਪੀੜਤਾਂ ਅਨੁਸਾਰ, ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























