Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰਾ ਫੇਰੀ ਦੌਰਾਨ ਰਸਮੀ ਤੌਰ ‘ਤੇ ਪਾਰਟੀ ਦਾ ਪੱਲਾ ਫੜਿਆ। ਦੱਸ ਦਈਏ ਕਿ ਸੇਖੋਂ ਪਿਛਲੇ ਸਮੇਂ ਤੋਂ ਜੀਰਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਦਾਅਵੇਦਾਰੀ ਜਤਾਉਂਦੇ ਰਹੇ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਨੂੰ ਜੀਰਾ ਹਲਕੇ ਦੀ ਜ਼ਿੰਮੇਵਾਰੀ ਸੌਂਪੇ ਜਾਣ ਦੀ ਵੀ ਚਰਚਾ ਹੈ।
ਹਾਲ ਹੀ ਵਿੱਚ ਸੇਖੋਂ ਦੀ ਪਤਨੀ ਸਣੇ ਉਨ੍ਹਾਂ ਦੇ ਦੋ ਰਿਸ਼ਤੇਦਾਰਾਂ ਨੇ ਬਜ਼ੀਦਪੁਰ ਅਤੇ ਫ਼ਿਰੋਜ਼ਸ਼ਾਹ ਜ਼ੋਨਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤੀਆਂ ਹਨ, ਜਿਸ ਕਾਰਨ ਇਲਾਕੇ ਵਿੱਚ ਉਨ੍ਹਾਂ ਦਾ ਸਿਆਸੀ ਦਬਦਬਾ ਵਧਿਆ ਹੈ। ਦੱਸ ਦਈਏ ਕਿ ਬੀਤੇ ਸਮੇਂ ਵਿੱਚ ਗੁਰਪ੍ਰੀਤ ਸੇਖੋਂ, ਮੁੱਖ ਮੰਤਰੀ ਮਾਨ ਦੀ ਮਾਤਾ ਹਰਪਾਲ ਕੌਰ ਨਾਲ ਵੀ ਸਟੇਜ ਸਾਂਝੀ ਕਰ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















