Breaking: ਜਲੰਧਰ ‘ਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜਲੰਧਰ , 2 ਮਾਰਚ 2026 (ਵਿਸ਼ਵ ਵਾਰਤਾ) – ਜਲੰਧਰ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖਰਾਬ ਸ੍ਹਾਮਣੇ ਆਈ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਇਹ ਧਮਕੀ ਪੰਜਾਬ ਆਰਮਡ ਪੁਲਿਸ ਕੈਂਪਸ ‘ਚ ਬਣੇ ਡੀਏਵੀ ਅਤੇ ਰਾਮਾ ਮੰਡੀ ਦੇ ਏਪੀਜੇ ਸਕੂਲਾਂ ਨੂੰ ਮਿਲੀਆਂ ਹਨ। ਸਕੂਲਾਂ ਤੋਂ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਸਨਿਫਰ ਕੁੱਤਿਆਂ ਅਤੇ ਬੰਬ ਨਿਰੋਧਕ ਦਸਤੇ ਨਾਲ ਪਹੁੰਚੀ। ਪੁਲਿਸ ਨੂੰ ਅਜੇ ਤੱਕ ਬੰਬ ਵਰਗੀ ਕੋਈ ਚੀਜ਼ ਨਹੀਂ ਮਿਲੀ ਹੈ। ਹਾਲਾਂਕਿ ਕਿ ਚੈਕਿੰਗ ਅਜੇ ਵੀ ਜਾਰੀ ਹੈ।
ਕਿਸੇ ਵੀ ਤਰ੍ਹਾਂ ਦੇ ਪੈਨਿਕ ਤੋਂ ਬਚਣ ਲਈ, ਸਕੂਲਾਂ ਨੇ ਅਜੇ ਤੱਕ ਛੁੱਟੀ ਦਾ ਐਲਾਨ ਨਹੀਂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਧਮਕੀ ਭਰੇ ਈਮੇਲਾਂ ਦਾ ਪਤਾ ਲਗਾਉਣ ਲਈ ਤਕਨੀਕੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























