Breaking: ਅਸਤੀਫਾ ਦੇਣ ਮਗਰੋਂ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?
ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਮਗਰੋਂ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣਾ ਆਇਆ ਹੈ। ਇਸ ਸੰਬੰਧੀ ਲਾਲਜੀਤ ਭੁੱਲਰ ਨੇ ਆਪਣੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਖੁਦ ਆਪਣੇ ਅਸਤੀਫੇ ਦੀ ਪੁਸ਼ਟੀ ਕੀਤੀ।
ਲਾਲਜੀਤ ਭੁੱਲਰ ਨੇ ਅਸਤੀਫਾ ਦਿੰਦਿਆਂ ਆਪਣੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ, “ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।”
ਜ਼ਿਕਰਯੋਗ ਹੈ ਕਿ ਵਿਵਾਦਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ ਅਤੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























