Breaking: ਗੁਰਦਾਸਪੁਰ ਵਿੱਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ
ਗੁਰਦਾਸਪੁਰ, 5 ਮਾਰਚ 2026 (ਵਿਸ਼ਵ ਵਾਰਤਾ) – ਗੁਰਦਾਸਪੁਰ ਵਿੱਚ ਇੱਕ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ਹੋਣ ਦੀ ਖਬਰ ਸਾਹਮਣੇ ਆਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੰਜ ਲੁਟੇਰਿਆਂ ਨੇ ਸਵੇਰੇ 8 ਵਜੇ ਦੇ ਕਰੀਬ ਜਵੈਲਰ ਵਰੁਣ ਮਹਾਜਨ ਦੇ ਘਰੋਂ ਬੰਦੂਕ ਦੀ ਨੋਕ ‘ਤੇ 3 ਕਰੋੜ ਰੁਪਏ ਲੁੱਟ ਲਏ। ਲੁਟੇਰੇ ਨਿਹੰਗ ਸਿੰਘਾਂ ਦੇ ਭੇਸ ਵਿੱਚ ਅਤੇ ਸਨ ਅਤੇ ਉਨ੍ਹਾਂ ਨੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਬੰਧਕ ਬਣਾ ਲਿਆ ਅਤੇ ਗਹਿਣੇ ਅਤੇ ਨਕਦੀ ਲੈ ਕੇ ਭੱਜ ਗਏ।
ਜਿਸ ਤੋਂ ਬਾਅਦ ਇਸ ਘਟਨਾ ਦੀ ਜਾਣਕਾਰੀ ਪਰਿਵਾਰ ਵੱਲੋਂ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਵਰੁਣ ਮਹਾਜਨ ਦੀ ਪਤਨੀ ਨੇਹਾ ਮਹਾਜਨ ਨੇ ਦੱਸਿਆ ਕਿ ਨਿਹੰਗ ਸਿੰਘਾਂ ਦੇ ਭੇਸ ਵਿੱਚ ਪੰਜ ਆਦਮੀ ਸਵੇਰੇ 8 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਆਏ ਜਦੋਂ ਉਨ੍ਹਾਂ ਦਾ ਡਰਾਈਵਰ ਸਰਬਜੀਤ ਸਿੰਘ ਗੱਡੀਆਂ ਸਾਫ਼ ਕਰ ਰਿਹਾ ਸੀ। ਲੁਟੇਰਿਆਂ ਨੇ ਡਰਾਈਵਰ ਨਾਲ ਗੱਲ ਕੀਤੀ, ਅਤੇ ਜਦੋਂ ਉਹ ਉਨ੍ਹਾਂ ਨੂੰ ਬੁਲਾਉਣ ਲਈ ਅੰਦਰ ਆਇਆ ਤਾਂ ਉਹ ਘਰ ਵਿੱਚ ਦਾਖਲ ਹੋ ਗਏ।
ਲੁਟੇਰਿਆਂ ਨੇ ਪਰਿਵਾਰ ਨੂੰ ਦੱਸਿਆ ਕਿ ਉਹ ਉਨ੍ਹਾਂ ਕੋਲ ਇਸ ਲਈ ਆਏ ਸਨ ਕਿਉਂਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਗੁਰੂਆਂ ਬਾਰੇ ਕੁਝ ਅਪਮਾਨਜਨਕ ਪੋਸਟ ਪਾਈ ਸੀ। ਇਸ ਦੌਰਾਨ, ਦੋ ਬਦਮਾਸ਼ਾਂ ਨੇ ਨੇਹਾ ਮਹਾਜਨ ਦੇ ਸਿਰ ‘ਤੇ ਪਿਸਤੌਲ ਤਾਣ ਦਿੱਤੀ ਅਤੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਇੱਕ ਜਗ੍ਹਾ ‘ਤੇ ਇਕੱਠਾ ਕਰ ਲਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























