Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ
ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਅੱਜ 1 ਅਗਸਤ ਨੂੰ ਐੱਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਸਸਤਾ ਹੋ ਗਿਆ ਹੈ। ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ‘ਚ 180 ਰੁਪਏ ਤੋਂ ਲੈ ਕੇ 209 ਰੁਪਏ ਦੀ ਕਟੌਤੀ ਕੀਤੀ ਗਈ ਹੈ। ਭਾਵ ਦੇਸ਼ ਦੇ ਵੱਡੇ ਮਹਾਨਗਰਾਂ ‘ਚ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵੱਖ-ਵੱਖ ਹੈ।
ਕੋਲਕਾਤਾ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ 209 ਰੁਪਏ ਅਤੇ ਦਿੱਲੀ ਵਿਚ 192 ਰੁਪਏ ਦੀ ਕਟੌਤੀ ਕੀਤੀ ਗਈ ਹੈ। ਉੱਥੇ ਹੀ ਮੁੰਬਈ ‘ਚ 194 ਰੁਪਏ ਅਤੇ ਚੇੱਨਈ ‘ਚ 200 ਰੁਪਏ ਦੀ ਕਟੌਤੀ ਕੀਤੀ ਗਈ ਹੈ। 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























