Breaking: ਆਪ ਦੀ ਮੋਗਾ ਰੈਲੀ ਤੋਂ ਪਹਿਲਾ ਵਾਪਰਿਆ ਵੱਡਾ ਹਾਦਸਾ, ਇੱਕ ਦੀ ਮੌਤ
ਮੋਗਾ, 26 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਆਪਣੇ ਸਥਾਪਨਾ ਦਿਵਸ ਨੂੰ ਮਨਾਉਣ ਲਈ ਪੰਜਾਬ ਦੇ ਮੋਗਾ ਵਿੱਚ ਇੱਕ ਵੱਡੀ ਰੈਲੀ ਕਰ ਰਹੀ ਹੈ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ “ਖੁਸ਼ਹਾਲ ਪੰਜਾਬ” ਸਿਰਲੇਖ ਵਾਲੀ ਇਸ ਰੈਲੀ ਵਿੱਚ ਮੌਜੂਦ ਰਹਿਣਗੇ। ਪਾਰਟੀ ਇਸ ਰੈਲੀ ਰਾਹੀਂ 2027 ਦੀਆਂ ਪੰਜਾਬ ਚੋਣਾਂ ਲਈ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।
ਪਰ ਰੈਲੀ ਤੋਂ ਪਹਿਲਾਂ ਹੀ ਰੈਲੀ ਵਾਲੇ ਸਥਾਨ ‘ਤੇ ਇੱਕ ਹਾਦਸਾ ਵਾਪਰ ਗਿਆ, ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਸਲ ‘ਚ ਰੈਲੀ ਵਾਲੇ ਸਥਾਨ ‘ਤੇ ਇੱਕ ਕੌਫੀ ਮਸ਼ੀਨ ਫਟ ਗਈ, ਜਿਸ ਨਾਲ ਮਸ਼ੀਨ ਦੇ ਟੁਕੜਿਆਂ ਨਾਲ ਇੱਕ ਵਰਕਰ ਦੇ ਸਿਰ ‘ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ।























