Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ
ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੀ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਲਮ ਨੂੰ ਮੋਲਦੋਵਾ ਤੋਂ ਭਾਰਤ ਵਾਪਸ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੀ OFTEC ਟੀਮ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇਹ ਕਾਰਵਾਈ ਕੀਤੀ। ਪੁਲਿਸ ਮੁਤਾਬਕ ਅਮ੍ਰਿਤ ਦਾਲਮ ਅਕਤੂਬਰ 2024 ਵਿੱਚ ਫਰਜ਼ੀ ਪਾਸਪੋਰਟ ’ਤੇ ਭਾਰਤ ਤੋਂ ਫਰਾਰ ਹੋ ਗਿਆ ਸੀ। ਉਸ ਨੂੰ ਮੋਲਦੋਵਾ ਦੇ Otaci ਬਾਰਡਰ ਕ੍ਰਾਸਿੰਗ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।
ਪੰਜਾਬ ਪੁਲਿਸ ਦੀ 4 ਮੈਂਬਰੀ ਟੀਮ ਨੇ 11 ਸਤੰਬਰ ਨੂੰ ਮੋਲਦੋਵਾ ਏਅਰਪੋਰਟ ’ਤੇ ਅੰਮ੍ਰਿਤ ਦਾਲਮ ਨੂੰ ਆਪਣੀ ਕਸਟਡੀ ਵਿੱਚ ਲਿਆ ਅਤੇ ਉਸ ਨੂੰ ਭਾਰਤ ਲਿਆਂਦਾ। AGTF ਅਤੇ OFTEC ਵੱਲੋਂ ਕਰੀਬ 6 ਮਹੀਨੇ ਤੱਕ ਚਲਾਏ ਗਏ ‘ਆਪਰੇਸ਼ਨ ਈਸਟਰਨ ਰੀਚ’ ਤਹਿਤ ਇਹ ਕਾਰਵਾਈ ਕੀਤੀ ਗਈ। ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਸਾਂਝੀ ਕਾਰਵਾਈ ਦੌਰਾਨ ਅਮ੍ਰਿਤ ਦਾਲਮ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕਰਵਾਇਆ ਗਿਆ ਸੀ।
ਪੁਲਿਸ ਮੁਤਾਬਕ ਅਮ੍ਰਿਤ ਦਾਲਮ ਖ਼ਿਲਾਫ਼ ਕਤਲ, ਆਰਮਜ਼ ਐਕਟ, ਐੱਨਡੀਪੀਐੱਸ, ਯੂਏਪੀਏ ਅਤੇ ਜਬਰੀ ਵਸੂਲੀ ਸਮੇਤ 21 ਅਪਰਾਧਿਕ ਮਾਮਲੇ ਦਰਜ ਹਨ।
ਇਹ ਪੰਜਾਬ ਪੁਲਿਸ ਵੱਲੋਂ ਕਿਸੇ ਯੂਰਪੀ ਦੇਸ਼ ਤੋਂ ਕਰਵਾਈ ਗਈ ਪਹਿਲੀ ਹਵਾਲਗੀ ਹੈ, ਜੋ ਸੰਗਠਿਤ ਅਪਰਾਧ ਖ਼ਿਲਾਫ਼ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਛੇ ਮਹੀਨਿਆਂ ਤੱਕ ਚੱਲੀ ਖੁਫੀਆ ਜਾਣਕਾਰੀ-ਅਧਾਰਿਤ ਅੰਤਰਰਾਸ਼ਟਰੀ ਮੁਹਿੰਮ ‘ਆਪਰੇਸ਼ਨ ਈਸਟਰਨ ਰੀਚ’ ਦੀ ਸਫ਼ਲਤਾ AGTF ਪੰਜਾਬ ਅਤੇ OFTEC ਪੰਜਾਬ ਵੱਲੋਂ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਨਜ਼ਦੀਕੀ ਤਾਲਮੇਲ ਅਤੇ ਲਗਾਤਾਰ ਨਿਗਰਾਨੀ ਰਾਹੀਂ ਸੰਭਵ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























