Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ
ਚੰਡੀਗੜ੍ਹ, 29 ਨਵੰਬਰ 2026 (ਵਿਸ਼ਵ ਵਾਰਤਾ): ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚਰਨਜੀਤ ਸਿੰਘ ਨੇ ਪਾਰਟੀ ਛੱਡ ਦਿੱਤੀ ਹੈ। ਉਹ ਪਾਰਟੀ ਤੋਂ ਅਸਤੀਫਾ ਦੇ ਕੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।
ਉਹ ਆਮ ਆਦਮੀ ਪਾਰਟੀ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ। ‘ਆਪ’ ਨੇ ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਚਮਕੌਰ ਸਾਹਿਬ ਤੋਂ ਜਸਬੀਰ ਗੜ੍ਹੀ ਨੂੰ ਉਮੀਦਵਾਰ ਨਾਮਜ਼ਦ ਕੀਤਾ ਹੈ। ਜਸਬੀਰ ਨੂੰ ਟਿਕਟ ਮਿਲਣ ਤੋਂ ਬਾਅਦ, ਚਰਨਜੀਤ ਸਿੰਘ ਨੇ ਐਲਾਨ ਕੀਤਾ ਕਿ ਉਹ ਇਸ ਵਾਰ ਚੋਣ ਲੜਨਗੇ।
ਦੱਸ ਦਈਏ ਕਿ ‘ਆਪ’ ਛੱਡਣ ਵਾਲੇ ਚਰਨਜੀਤ ਸਿੰਘ ਚੌਥੇ ਵਿਧਾਇਕ ਹਨ। ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ, ਸਮਾਣਾ ਤੋਂ ਚੇਤਨ ਸਿੰਘ ਜੋਧਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਪਾਰਟੀ ਛੱਡ ਦਿੱਤੀ ਹੈ। ਇਹ ਤਿੰਨੋਂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।























