Breaking: MP ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਲੱਗਿਆ ਵੱਡਾ ਝਟਕਾ, ਪੜ੍ਹੋ ਵੇਰਵਾ
– ਹਾਈ ਕੋਰਟ ਨੇ ਸੰਸਦੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦ
ਚੰਡੀਗੜ੍ਹ, 27 ਮਾਰਚ 2026 (ਵਿਸ਼ਵ ਵਾਰਤਾ) – MP ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਮਿਲਿਆ ਹੈ। ਹਾਈ ਕੋਰਟ ਨੇ ਸੰਸਦੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਵਾਲੀ ਪਟੀਸ਼ਨ ਰੱਦ ਦਿੱਤੀ ਹੈ। ਅਦਾਲਤ ਨੇ ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਦੋਂ ਅੱਜ ਫੇਰ ਪੈਰੋਲ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ ਤਾਂ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਿਸ ਕਾਰਨ ਹੁਣ ਅੰਮ੍ਰਿਤਪਾਲ ਸਿੰਘ ਇਸ ਪਾਰਲੀਮੈਂਟ ਸੈਸ਼ਨ ‘ਚ ਸ਼ਾਮਿਲ ਨਹੀਂ ਹੋ ਸਕਣਗੇ।
ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਬਜਟ ਸੈਸ਼ਨ ਦੋ ਪੜਾਵਾਂ ‘ਚ ਹੋਣਾ ਹੈ- ਪਹਿਲਾ ਪੜਾਅ 28 ਜਨਵਰੀ ਤੋਂ 13 ਫਰਵਰੀ, 2026 ਤੱਕ ਸੀ। ਜਿਸ ‘ਚ ਉਸ ਨੂੰ ਹਿੱਸਾ ਲੈਣ ਦੇ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਹੁਣ ਦੂਜਾ ਪੜਾਅ ਵੀ ਸ਼ੁਰੂ ਹੋ ਗਿਆ ਹੈ ਜੋ ਕਿ ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ, 2026 ਤੱਕ ਚੱਲੇਗਾ, ਪਰ ਅਜੇ ਵੀ ਉਨ੍ਹਾਂ ਦੀ ਪਟੀਸ਼ਨ ‘ਤੇ ਅਦਾਲਤ ਦਾ ਕੋਈ ਵੀ ਫੈਸਲਾ ਦਾ ਸਰਕਾਰ ਦਾ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ, ਪਰ ਉਨ੍ਹਾਂ ਨੇ ਇਸ ਪੂਰੀ ਮਿਆਦ ਦੌਰਾਨ ਸਦਨ ‘ਚ ਹਾਜ਼ਰ ਰਹਿਣ ਦੀ ਇਜਾਜ਼ਤ ਮੰਗੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















