BREAKING NEWS : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ-ਮਨਜ਼ੂਰ
ਕਮੇਟੀ ਵਲੋਂ ਧਾਮੀ ਨੂੰ ਮੁੜ ਅਸਤੀਫਾ ਵਾਪਸ ਲੈਣ ਦੀ ਅਪੀਲ
ਚੰਡੀਗੜ੍ਹ, 17 ਮਾਰਚ(ਵਿਸ਼ਵ ਵਾਰਤਾ) BREAKING NEWS : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ (17 ਮਾਰਚ) ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ-5 ‘ਚ ਉਪ ਦਫ਼ਤਰ ਵਿੱਚ ਹੋਈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਕਮੇਟੀ ਵਿੱਚ ਇਸ ਸੰਬੰਧੀ ਇਕ ਮਤਾ ਪਾਇਆ ਗਿਆ। ਇਸ ਦੇ ਨਾਲ ਹੀ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਕਿ ਕਮੇਟੀ ਦੇ ਮੈਂਬਰ ਧਾਮੀ ਨਾਲ ਮੁੜ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਹਨਾਂ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕਰਨਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/