Breaking News : ਚੰਡੀਗੜ੍ਹ ‘ਚ MBBS ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ; ਹੋਸਟਲ ਦੇ ਕਮਰੇ ‘ਚੋਂ ਮਿਲੀ ਲਾਸ਼
ਚੰਡੀਗੜ੍ਹ, 23ਜੁਲਾਈ (ਵਿਸ਼ਵ ਵਾਰਤਾ)Breaking News-ਚੰਡੀਗੜ੍ਹ ਦੇ ਮੈਡੀਕਲ ਕਾਲਜ-32 (ਜੀਐਮਸੀਐਚ) ਵਿੱਚ ਸੋਮਵਾਰ ਰਾਤ ਕਰੀਬ 11:30 ਵਜੇ ਐਮਬੀਬੀਐਸ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਸੈਕਟਰ-34 ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਜਗਾਧਰੀ (ਹਰਿਆਣਾ) ਤੋਂ ਹੈ। ਉਹ ਸੈਕਟਰ-32 ਮੈਡੀਕਲ ਕਾਲਜ ਦੇ ਹੋਸਟਲ ਰਹਿੰਦੀ ਸੀ। ਸੋਮਵਾਰ ਨੂੰ ਉਹ ਕਿਸੇ ਦਾ ਫੋਨ ਨਹੀਂ ਚੁੱਕ ਰਹੀ ਸੀ ਤਾਂ ਉਸ ਦੇ ਨਾਲ ਪੜ੍ਹਦੀਆਂ ਲੜਕੀਆਂ ਨੇ ਉਸ ਦੇ ਕਮਰੇ ਵਿਚ ਜਾ ਕੇ ਉਸ ਨੂੰ ਦੇਖਿਆ ਕਿ ਵਿਦਿਆਰਥਣ ਬੇਹੋਸ਼ੀ ਦੀ ਹਾਲਤ ‘ਚ ਜ਼ਮੀਨ ‘ਤੇ ਪਈ ਸੀ। ਉਸ ਦੇ ਗਲੇ ਵਿਚ ਰੱਸੀ ਦਾ ਟੁਕੜਾ ਸੀ ਅਤੇ ਉਸ ਦਾ ਅੱਧਾ ਹਿੱਸਾ ਪੱਖੇ ਨਾਲ ਲਟਕਿਆ ਹੋਇਆ ਸੀ। ਲੜਕੀਆਂ ਨੇ ਇਸ ਦੀ ਸੂਚਨਾ ਜੀਐਮਸੀਐਚ ਪ੍ਰਸ਼ਾਸਨ ਨੂੰ ਦਿੱਤੀ। ਫਿਰ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।






















