Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ
ਚੰਡੀਗੜ੍ਹ, 28ਸਤੰਬਰ(ਵਿਸ਼ਵ ਵਾਰਤਾ) SGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਬੀਬੀ ਜਗੀਰ ਕੌਰ ਖਿਲਾਫ਼ ਆ ਰਹੀਆਂ ਸ਼ਿਕਾਇਤਾਂ ਖਿਲਾਫ਼ ਨੋਟਿਸ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੱਤਰ ਜਾਰੀ ਕਰਕੇ ਬੀਬੀ ਜਗੀਰ ਕੌਰ ਕੋਲੋਂ ਰੋਮਾਂ ਦੀ ਬੇਅਦਬੀ ਨੂੰ ਲੈ ਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਪੱਤਰ ਵਿਚ ਬੀਬੀ ਜਗੀਰ ਕੌਰ ਨੂੰ ਆਪਣੀ ਕੁੜੀ ਮਾਰਨ ਦੇ ਦੋਸ਼ਾਂ ਨੂੰ ਲੈ ਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਪੱਤਰ ਵਿੱਚ ਬੀਬੀ ਜਗੀਰ ਕੌਰ ਨੂੰ ਅਕਾਲ ਤਖਤ ਸਾਹਿਬ ਇੱਕ ਹਫ਼ਤੇ ਦੇ ਅੰਦਰ-ਅੰਦਰ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।