Breaking News : ਸਰੋਵਰ ‘ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ
ਚੰਡੀਗੜ੍ਹ, 29ਸਤੰਬਰ(ਵਿਸ਼ਵ ਵਾਰਤਾ)- ਪਿੰਡ ਲੀਲਕਲਾਂ ਦੇ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ਵਿੱਚ ਇਸ਼ਨਾਨ ਕਰਨ ਦੌਰਾਨ ਮੋਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੰਡੀਲਾ ਦੇ ਰਹਿਣ ਵਾਲੇ ਬਲਵੰਤ ਸਿੰਘ ਅਤੇ ਉਸ ਦੀ ਪਤਨੀ ਰਜਵੰਤ ਕੌਰ ਪਿੰਡ ਲੀਲਕਲਾਂ ਦੇ ਗੁਰੂਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਬਲਵੰਤ ਸਿੰਘ ਇਸ਼ਨਾਨ ਲਈ ਸਰੋਵਰ ‘ਚ ਉਤਰਿਆ ਅਤੇ ਸੰਭਲ ਨਹੀਂ ਸਕਿਆ ਜਦੋਂ ਉਹ ਡੁੱਬਣ ਲੱਗਾ ਤਾਂ ਉਸ ਦੀ ਪਤਨੀ ਨੇ ਉਸ ਨੂੰ ਬਚਾੳਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਦੋਵਾਂ ਦੀ ਡੁੱਬਣ ਕਾਰਣ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਪਿੰਡ ਵਾਸੀਆਂ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।