Breaking News : ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ
ਦੋਸ਼ੀਆਂ ਖ਼ਿਲਾਫ਼ 302 ਤਹਿਤ ਮਾਮਲਾ ਦਰਜ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ) Breaking News- ਮੰਡੀ ਗੋਬਿੰਦਗੜ੍ਹ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਦਿਨ ਦਿਹਾੜੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੀਤ ਤਰਨੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ 4 ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਅਤੇ ਪੁਲਿਸ ਵੱਲੋਂ ਚਾਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਤੇ 302 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਾਰਦਾਤ ਤੋਂ ਬਾਅਦ ਉਕਤ ਦੋਸ਼ੀ ਫਰਾਰ ਹਨ। ਪੁਲੀਸ ਵੱਲੋਂ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਨੇ ਟੀਮਾਂ ਬਣਾਕੇ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਕਾਰਨ ਕੀ ਹਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।