Breaking News: ਗਿੱਦੜਬਾਹਾ ਦੀਆਂ 24 ਪੰਚਾਇਤਾਂ ਦੀਆਂ ਚੋਣਾਂ ਰੱਦ
ਚੰਡੀਗੜ੍ਹ 12 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਰਾਜ ਚੋਣ ਕਮਿਸ਼ਨ ਵੱਲੋ ਗਿੱਦੜਬਾਹਾ ਹਲਕੇ ਦੀਆਂ 24 ਪੰਚਾਇਤਾਂ ਦੀਆਂ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਸੂਬਾ ਚੋਣ ਕਮਿਸ਼ਨ ਵੱਲੋ ਨੋਟਿਸ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।
ਨਾਮਜ਼ਦਗੀਆਂ ਵਾਪਿਸ ਲੈਣ ‘ਚ ਫਾਰਜ਼ੀਵਾੜੇ ਦੇ ਸ਼ੱਕ ‘ਚ ਇਹ ਚੋਣਾਂ ਰੱਦ ਕੀਤੀਆਂ ਗਈਆਂ ਹਨ। ਨੌਮੀਨੇਸ਼ਨ ਫਾਰਮਾਂ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੇ ਫਾਰਮਾਂ ‘ਤੇ ਅਲੱਗ ਅਲੱਗ ਦਸਤਖ਼ਤ ਹੋਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
ਕਾਂਗਰਸ ਵੱਲੋ ਸ਼੍ਰੋਮਣੀ ਅਕਾਲੀ ਦਲ ‘ਤੇ ਇਹ ਫਾਰਜ਼ੀਵਾੜਾ ਕਰਨ ਦੇ ਇਲਜ਼ਾਮ ਲਗਾਏ ਹਨ ਜਿਸਤੋ ਬਾਅਦ ਕੀਤੀ ਸ਼ਿਕਾਇਤ ਦੇ ਅਧਾਰ ‘ਤੇ ਚੋਣ ਕਮਿਸ਼ਨ ਵਲੋਂ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਪੀੜਤ ਉਮੀਦਵਾਰ ਹਾਈਕੋਰਟ ਪਹੁੰਚੇ ਸਨ। ਜਿਸਤੋ ਬਾਅਦ ਸੂਬਾ ਚੋਣ ਕਮਿਸ਼ਨ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਇਥੇ ਦਿਲਚਸਪ ਗੱਲ ਇਹ ਹੈ ਕਿ, ਕਾਂਗਰਸ ਵੱਲੋ ਇਹ ਇਲਜ਼ਾਮ ਸੱਤਾਧਿਰ ‘ਤੇ ਨਹੀਂ ਬਲਕਿ ਸ਼ਿਰੋਮਣੀ ਅਕਾਲੀ ਦਲ ‘ਤੇ ਲਗਾਏ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਵਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਜਿਥੇ ਵੀ ਗੜਬੜੀ ਹੈ, ਉਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।