Breaking News : ਪਿੰਡ ਸੋਹਲ ਸੈਣ ਭਗਤ ‘ਚ ਵੋਟਿੰਗ ਦੌਰਾਨ ਹੋਈ ਫਾਈਰਿੰਗ
ਤਰਨਤਾਰਨ, 15 ਅਕਤੂਬਰ (ਵਿਸ਼ਵ ਵਾਰਤਾ): ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ ਦੇ ਪਿੰਡ ਸੋਹਲ ਸੈਣ ਭਗਤ ‘ਚ ਪੋਲਿੰਗ ਬੂਥ ਦੇ ਬਾਹਰ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲਾਇਨ ‘ਚ ਲੱਗਣ ਨੂੰ ਲੈ ਕੇ ਪਹਿਲਾਂ ਦੋ ਵਿਅਕਤੀਆਂ ਵਿਚਕਾਰ ਤਕਰਾਰ ਹੋਈ। ਇਸਤੋਂ ਬਾਅਦ ਝਗੜਾ ਐਨਾ ਵੱਧ ਗਿਆ ਕਿ ਇਕ ਵਿਅਕਤੀ ਵਲੋਂ ਫਾਇਰਿੰਗ ਕਰ ਦਿੱਤੀ ਗਈ। ਗੋਲੀ ਲੱਗਣ ਨਾਲ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਦੀਆਂ ਹੀ ਪੁਲਿਸ ਪਹੁੰਚ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਝਗੜੇ ਵਿਚ ਕਈ ਲੋਕ ਆਪਸ ਵਿਚ ਉਲਝੇ ਹਨ। ਜਾਣਕਾਰੀ ਮੁਤਾਬਕ ਝਗੜੇ ‘ਚ ਕਈਆਂ ਦੀਆਂ ਪੱਗਾਂ ਤੱਕ ਲੱਥ ਗਈਆਂ। ਗੋਲੀ ਲੱਗਣ ਕਾਰਨ ਜ਼ਖਮੀ ਹੋਏ ਵਿਅਕਤੀ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੋਲਿੰਗ ਬੂਥ ਦੀ ਸੁਰੱਖਿਆ ‘ਚ ਵਾਧਾ ਕਰ ਦਿੱਤਾ ਗਿਆ ਹੈ।