Breaking News : ਕੰਗਣਾ ਰਣੌਤ ਦੀ ਫਿਲਮ Emergency 17 ਜਨਵਰੀ ਨੂੰ ਹੋਵੇਗੀ ਰਿਲੀਜ਼
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ) ਕੰਗਨਾ ਰਣੌਤ ਦੀ ਵਿਵਾਦਿਤ ਫਿਲਮ Emergency ਲੰਬੇ ਸਮੇਂ ਤੋਂ ਰਿਲੀਜ਼ ਦੀ ਉਡੀਕ ਕਰ ਰਹੀ ਸੀ। ਇਹ ਫਿਲਮ ਸੰਵੇਦਨਸ਼ੀਲ ਮੁੱਦੇ ਕਾਰਨ ਵਿਵਾਦਾਂ ਵਿੱਚ ਘਿਰ ਗਈ ਸੀ। ਜ਼ਿਕਰਯੋਗ ਹੈ ਕਿ ਦੇਸ਼ ਭਰ ‘ਚ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੇ ਜਾਣ ਤੋਂ ਬਾਅਦ ਕਈ ਮਾਮਲੇ ਦਰਜ ਕੀਤੇ ਗਏ ਸਨ। ਦੂਜੇ ਪਾਸੇ ਸੈਂਸਰ ਬੋਰਡ ਨੇ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਰ ਹੁਣ ਫਿਲਮ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ। ਕੰਗਨਾ ਰਣੌਤ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਫਿਲਮ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।ਹੁਣ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਵੇਗੀ।
https://x.com/KanganaTeam/status/1858388325230686708
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/