Breaking News : ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾ ‘ਚ ਵੋਟਿੰਗ ਦੌਰਾਨ ਝੜਪ
ਸੁਖਜਿੰਦਰ ਸਿੰਘ ਰੰਧਾਵਾ ਤੇ ‘ਆਪ‘ ਉਮੀਦਵਾਰ ਗੁਰਦੀਪ ਰੰਧਾਵਾ ਮੌਕੇ ਤੇ ਮੌਜੂਦ
ਚੰਡੀਗੜ੍ਹ, 20 ਨਵੰਬਰ(ਵਿਸ਼ਵ ਵਾਰਤਾ) ਅੱਜ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਵੋਟਿੰਗ ਜਾਰੀ ਹੈ। ਜਿਸ ਦੇ ਚਲਦਿਆਂ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾ ਤੋਂ ਵੋਟਿੰਗ ਦੌਰਾਨ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਆਪ ਅਤੇ ਕਾਂਗਰਸ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ ਹਨ। ਦੱਸ ਦਈਏ ਕਿ ਇੱਥੇ ਆਪ ਉਮੀਦਵਾਰ ਗੁਰਦੀਪ ਰੰਧਾਵਾ ਵੀ ਪਹੁੰਚੇ ਹਨ। ਝੜਪ ਦੀਆਂ ਖ਼ਬਰਾਂ ਵਿਚਾਲੇ ਸੁਖਜਿੰਦਰ ਸਿੰਘ ਰੰਧਾਵਾ ਵੀ ਇੱਥੇ ਪੁਹੰਚ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















