Breaking News : ਮਰਨ ਵਰਤ ਤੇ ਬੈਠਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲਿਆ ਹਿਰਾਸਤ ‘ਚ
ਚੰਡੀਗੜ੍ਹ, 26ਨਵੰਬਰ(ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਵੱਡੇ ਤੜਕੇ ਪੰਜਾਬ ਪੁਲੀਸ ਵੱਲੋਂ ਖਨੌਰੀ ਬਾਰਡਰ ਤੋਂ ਚੁੱਕ ਲਿਆ ਗਿਆ ਹੈ। ਉਨ੍ਹਾਂ ਨੇ ਅੱਜ ਇੱਥੇ ਮਰਨ ਵਰਤ ਆਰੰਭ ਕਰਨਾ ਸੀ, ਜਿਸ ਤੋਂ ਪਹਿਲਾਂ ਹੀ ਪੁਲਿਸ ਨੇ ਉਹਨਾਂ ਨੂੰ ਹਿਰਾਸਤ ‘ਚ ਲੈ ਲਿਆ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ। ਕਿਸਾਨ ਆਗੂ ਡੱਲੇਵਾਲ ਨੂੰ ਪੁਲੀਸ ਵਲੋਂ ਚੁੱਕੇ ਜਾਣ ਦੀ ਪੁਸ਼ਟੀ ਮਾਨਸਾ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਵਲੋਂ ਕਰਦਿਆਂ ਕਿਸਾਨ ਜਥੇਬੰਦੀ ਦੇ ਵਰਕਰਾਂ ਨੂੰ ਇਸ ਦੇ ਵਿਰੋਧ ਵੱਜੋਂ ਤਰੁੰਤ ਖਨੌਰੀ ਬਾਰਡਰ ਵੱਲ ਕੂਚ ਕਰਨ ਲਈ ਜਾਰੀ ਕੀਤੀ ਇੱਕ ਆਡੀਓ ਤੋਂ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/