Breaking News : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ ; ਅਗਲੇ ਮਹੀਨੇ ਹੋਣਗੀਆਂ ਚੋਣਾਂ
ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ)Breaking News – ਸੂਬੇ ‘ਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਮੇ ਸਿਰ ਨਾ ਹੋਣ ਕਾਰਨ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ‘ਚ ਸੁਣਵਾਈ ਦੌਰਾਨ ਇਨ੍ਹਾਂ ਚੋਣਾਂ ਨੂੰ ਲੈ ਕੇ ਸਰਕਾਰੀ ਪੱਖ ਵੱਲੋਂ ਅਦਾਲਤ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਹੈ। ਇਸ ਪਟੀਸ਼ਨ ਰਾਹੀਂ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ ‘ਤੇ ਸੋਮਵਾਰ ਨੂੰ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਤੰਬਰ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਪਹਿਲਾਂ 10 ਅਗਸਤ 2023 ਦੀ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ 2023 ਤੱਕ ਹੋਣੀਆਂ ਸਨ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ 2023 ਤੱਕ ਹੋਣੀਆਂ ਸਨ। ਪਟੀਸ਼ਨਕਰਤਾ ਨੇ ਅਦਾਲਤ ‘ਚ ਦਲੀਲ ਦਿੱਤੀ ਹੈ ਕਿ ਜਨਵਰੀ ‘ਚ ਪੰਚਾਇਤਾਂ ਭੰਗ ਹੋਣ ਦੇ ਬਾਵਜੂਦ ਚੋਣਾਂ ਨਹੀਂ ਕਰਵਾਈਆਂ। ਜਿਸਤੇ ਹੁਣ ਸਰਕਾਰ ਨੇ ਅਗਲੇ ਮਹੀਨੇ ਸਿਤੰਬਰ ‘ਚ ਚੋਣਾਂ ਕਰਵਾਉਣ ਦੀ ਗੱਲ ਕਹੀ ਹੈ।