Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ
ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ) Breaking News : ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕਰਦਿਆਂ ਵਿਜੀਲੈਂਸ ਦੇ ਮੁਅੱਤਲ ਕੀਤੇ ਗਏ 2 ਅਧਿਕਾਰੀਆਂ ਨੂੰ ਬਹਾਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡਰਾਈਵਿੰਗ ਲਾਇਸੈਂਸ ਘੁਟਾਲੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਐਸ.ਪੀ.ਐਸ. ਪਰਮਾਰ (Punjab vigilance chief suspended) ਨੂੰ ਤੁਰੰਤ ਸਸਪੈਂਡ ਕਰ ਦਿੱਤਾ ਸੀ। ਸੂਬਾ ਸਰਕਾਰ ਨੇ ਵਿਜੀਲੈਂਸ ਮੁਖੀ ਤੋਂ ਇਲਾਵਾ ਐੱਸਐੱਸਪੀ ਵਿਜੀਲੈਂਸ ਸਵਰਨਪ੍ਰੀਤ ਸਿੰਘ ਅਤੇ ਏਆਈਜੀ ਹਰਪ੍ਰੀਤ ਸਿੰਘ ਨੂੰ ਵੀ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਹੁਣ ਗ੍ਰਹਿ ਸਕੱਤਰ ਅਲੋਕ ਸ਼ੇਖਰ ਵੱਲੋਂ AIG ਅਤੇ SSP ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਵਿੱਚ ਉਹਨਾਂ ਨੂੰ ਮੁੜ ਉਨ੍ਹਾਂ ਦੇ ਅਹੁਦੇ ਸੰਭਾਲਣ ਲਈ ਕਿਹਾ ਗਿਆ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























