Breaking News : 22 ਵਾਰ ਦੇ ਗ੍ਰੈਂਡ ਸਲੈਮ ਜੇਤੂ ਰਾਫੇਲ ਨਡਾਲ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
ਚੰਡੀਗੜ੍ਹ, 10ਅਕਤੂਬਰ( ਵਿਸ਼ਵ ਵਾਰਤਾ) ਦਿੱਗਜ ਟੈਨਿਸ ਖਿਡਾਰੀ ਰਾਫੇਲ ਨਡਾਲ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਨਵੰਬਰ ਵਿੱਚ ਹੋਣ ਵਾਲਾ ਡੇਵਿਸ ਕੱਪ ਫਾਈਨਲ ਨਡਾਲ ਦੇ ਕਰੀਅਰ ਦਾ ਆਖ਼ਰੀ ਮੁਕਾਬਲਾ ਹੋਵੇਗਾ। ਉਨ੍ਹਾਂ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ।
https://x.com/RafaelNadal/status/1844308861492318594
38 ਸਾਲਾ ਸਪੈਨਿਸ਼ ਸਟਾਰ ਪਿਛਲੇ ਕੁਝ ਸਾਲਾਂ ਤੋਂ ਸੱਟ ਦੀ ਸਮੱਸਿਆ ਨਾਲ ਜੂਝ ਰਿਹਾ ਸੀ। 22 ਗ੍ਰੈਂਡ ਸਲੈਮ ਦੇ ਜੇਤੂ ਨਡਾਲ ਨੂੰ ਦੁਨੀਆ ਦੇ ਸਭ ਤੋਂ ਮਹਾਨ ਟੈਨਿਸ ਖਿਡਾਰੀਆਂ ਵਿੱਚ ਗਿਣਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਨਡਾਲ ਪੁਰਸ਼ ਸਿੰਗਲਜ਼ ਵਿੱਚ ਸਭ ਤੋਂ ਵੱਧ ਗ੍ਰੈਂਡ ਸਲੈਮ ਜਿੱਤਣ ਵਾਲਾ ਦੂਜਾ ਖਿਡਾਰੀ ਹੈ। ਨਡਾਲ ਨੇ 22 ਖਿਤਾਬ ਜਿੱਤੇ ਹਨ। ਸਭ ਤੋਂ ਵੱਧ ਗਰੈਂਡ ਸਲੈਮ ਜਿੱਤਣ ਦੀ ਗੱਲ ਕਰੀਏ ਤਾਂ ਸਰਬੀਆ ਦੇ ਨੋਵਾਕ ਜੋਕੋਵਿਚ ਨੇ ਹੁਣ ਤੱਕ 24 ਗਰੈਂਡ ਸਲੈਮ ਖ਼ਿਤਾਬ ਜਿੱਤੇ ਹਨ।