Breaking News : ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
ਚੰਡੀਗੜ੍ਹ, 8ਅਗਸਤ(ਵਿਸ਼ਵ ਵਾਰਤਾ)-ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ “ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ ਮੈਂ ਹਾਰ ਗਈ ਮਾਫ ਕਰਨਾ ਤੁਹਾਡਾ ਸੁਪਨਾ ਮੇਰੀ ਹਿੰਮਤ ਸਭ ਟੁੱਟ ਚੁੱਕੇ, ਇਸ ਤੋਂ ਜ਼ਿਆਦਾ ਤਾਕਤ ਨਹੀਂ ਰਹੀ ਹੁਣ। ਅਲਵਿਦਾ ਕੁਸ਼ਤੀ 2001-2024 🙏ਤੁਹਾਡੀ ਸਭ ਦੀ ਰਿਣੀ ਰਹਾਂਗੀ 🙏🙏”
https://x.com/Phogat_Vinesh/status/1821332432701779982