Breaking News : ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ ਮੁੜ ਖੋਲ੍ਹਿਆ ਗਿਆ
ਚੰਡੀਗੜ੍ਹ,11ਅਗਸਤ(ਵਿਸ਼ਵ ਵਾਰਤਾ)Breaking News : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ‘ਮੇਰੀ ਫ਼ਸਲ ਮੇਰਾ ਬਿਆਓਰਾ’ ਪੋਰਟਲ ‘ਤੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸ ਤਰੀਕੇ ਨਾਲ ਝੋਨੇ ਦੀ ਬਿਜਾਈ ਕਰਨ ਨਾਲ ਲਗਭਗ 20 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 4000 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਂਦੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ ਉਨ੍ਹਾਂ ਕਿਸਾਨਾਂ ਲਈ ‘ਮੇਰੀ ਫਸਲ ਮੇਰਾ ਬਯੋਰਾ’ ਪੋਰਟਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਪਰ ਕੁਝ ਕਾਰਨਾਂ ਕਰਕੇ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ।
ਉਨ੍ਹਾਂ ਦੱਸਿਆ ਕਿ ਹੁਣ ਇਹ ਪੋਰਟਲ 11 ਅਗਸਤ ਤੋਂ 18 ਅਗਸਤ 2024 ਤੱਕ ਖੁੱਲ੍ਹਾ ਰਹੇਗਾ। ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਚੁੱਕੇ ਹਨ ਪਰ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਉਹ ਹੁਣ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।