Breaking News : ਚੋਣਾਂ ‘ਚ ਫਾਇਦਾ ਲੈਣ ਲਈ ਰਾਮ ਰਹੀਮ ਨੂੰ ਦਿੱਤੀ ਗਈ ਫਰਲੋਂ : SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ)Breaking News: ਪਟਿਆਲਾ ਕੇਂਦਰੀ ਜੇਲ ਦੇ ਵਿੱਚ ਬੰਦ ਬਲਵੰਤ ਸਿੰਘ ਰਾਜੋਵਾਣਾ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਮੀਡੀਆ ਚ ਬਿਆਨ ਦਿੰਦਿਆਂ ਕਿਹਾ ਹੈ ਕਿ, “ਇੱਕ ਪਾਸੇ ਜੇਲਾਂ ਚ ਬੰਦ ਸਿੱਖਾਂ ਦੀ ਰਿਹਾਈ ਨਹੀਂ ਹੋ ਰਹੀ ਤੇ ਦੂਜੇ ਪਾਸੇ ਰਾਮ ਰਹੀਮ ਨੂੰ ਇੱਕ ਵਾਰ ਫਿਰ ਤੋਂ ਪੈਰੋਲ ਦੇ ਦਿੱਤੀ ਗਈ ਹੈ।” ਉਹਨਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ, “ਇਸ ਤੋਂ ਸਾਫ ਹੁੰਦਾ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਵਿੱਚ ਫਾਇਦਾ ਲੈਣ ਦੇ ਲਈ ਇਹ ਸਭ ਕੁਝ ਹੋ ਰਿਹਾ ਹੈ।” ਇਸ ਮੌਕੇ ਉਹਨਾਂ ਕੇਂਦਰੀ ਗ੍ਰਿਹ ਮੰਤਰੀ ਤੋਂ ਨਾ ਖੁਸ਼ੀ ਜਾਹਿਰ ਕੀਤੀ ਹੈ ਉਹਨਾਂ ਕਿਹਾ ਕਿ ਉਹਨਾਂ ਨੂੰ ਮਿਲਣ ਦੇ ਲਈ ਸਹੀ ਸਮਾਂ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਉਹ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦਾ ਮੁੱਦਾ ਨਹੀਂ ਸਹੀ ਢੰਗ ਨਾਲ ਕੇਂਦਰ ਅੱਗੇ ਨਹੀਂ ਨਹੀਂ ਚੁੱਕ ਸਕੇ।