Breaking News : ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ’ਚ ਘਿਰੀ ਕੰਗਣਾ ਰਣੌਤ ਦੀ ਫ਼ਿਲਮ ਐਮਰਜੈਂਸੀ
ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ)Breaking News -ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਣਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰ ਗਈ ਹੈ। ਜ਼ਿਕਰਯੋਗ ਹੈ ਕਿ ਕੰਗਣਾ ਦੀ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਲਗਾਈ ਗਈ ਐਮਰਜੈਂਸੀ ‘ਤੇ ਬਣੀ ਹੈ। ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਟਰੇਲਰ ‘ਚ ਦਿਖਾਏ ਗਏ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ। ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਨਵੀਂ ਫਿਲਮ ‘ਐਮਰਜੈਂਸੀ’ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀਆਂ ਖਬਰਾਂ ਹਨ, ਜਿਸ ਕਾਰਨ ਸਮਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਹੈ। ਜੇਕਰ ਇਸ ਫਿਲਮ ਵਿੱਚ ਸਿੱਖਾਂ ਨੂੰ ਵੱਖਵਾਦੀ ਜਾਂ ਅੱਤਵਾਦੀ ਵਜੋਂ ਦਿਖਾਇਆ ਗਿਆ ਤਾਂ ਇਹ ਇੱਕ ਡੂੰਘੀ ਸਾਜ਼ਿਸ਼ ਹੈ। ਇਹ ਫਿਲਮ ਇੱਕ ਮਨੋਵਿਗਿਆਨਕ ਹਮਲਾ ਹੈ, ਜਿਸ ਵੱਲ ਸਰਕਾਰ ਨੂੰ ਪਹਿਲਾਂ ਹੀ ਧਿਆਨ ਦੇਣਾ ਚਾਹੀਦਾ ਹੈ।