Breaking News : ਨਵਜੰਮੇ ਬੱਚਿਆਂ ਨੂੰ ਖਰੀਦਣ ਅਤੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ; 4 ਔਰਤਾਂ ਸਮੇਤ 5 ਗ੍ਰਿਫਤਾਰ
ਚੰਡੀਗੜ੍ਹ, 3ਸਤੰਬਰ(ਵਿਸ਼ਵ ਵਾਰਤਾ) Breaking News-ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਚਾਰ ਔਰਤਾਂ ਅਤੇ ਇੱਕ ਆਦਮੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਗਿਆ ਹੈ। ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਹ ਗਿਰੋਹ ਲੰਮੇ ਸਮੇਂ ਤੋਂ ਨਵਜੰਮੇ ਬੱਚਿਆਂ ਦੀ ਤਸਕਰੀ ਕਰ ਰਿਹਾ ਸੀ। ਇਸ ਦੀਆਂ ਤਾਰਾਂ ਮੋਗਾ ਅਤੇ ਮੁਕਤਸਰ ਤੱਕ ਫੈਲੀਆਂ ਹੋਈਆਂ ਹਨ। ਪਟਿਆਲਾ ‘ਚ ਇਨ੍ਹਾਂ ਅਪਰਾਧੀਆਂ ਨੇ ਦੋ ਬੱਚੇ ਵੇਚਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਇਨ੍ਹਾਂ ਨੂੰ ਫੜ ਲਿਆ। ਐਸਪੀ ਆਲਮ ਨੇ ਦੱਸਿਆ ਕਿ ਇਹ ਗਰੋਹ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚੇ 70 ਤੋਂ 80 ਹਜ਼ਾਰ ਰੁਪਏ ਵਿੱਚ ਖਰੀਦ ਕੇ 5 ਤੋਂ 7 ਲੱਖ ਰੁਪਏ ਵਿੱਚ ਵੇਚਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗਰੋਹ ਦੇ ਮੈਂਬਰ ਵੱਖ-ਵੱਖ ਜ਼ਿਲ੍ਹਿਆਂ ਨਾਲ ਜੁੜੇ ਹੋਏ ਹਨ ਅਤੇ ਇਸ ਦੀਆਂ ਤਾਰਾਂ ਦਿੱਲੀ ਤੱਕ ਪਹੁੰਚਦੀਆਂ ਹਨ। ਐਸਪੀ ਆਲਮ ਨੇ ਸੰਕੇਤ ਦਿੱਤਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ, ਕਿਉਂਕਿ ਇਹ ਇੱਕ ਵੱਡਾ ਅਤੇ ਸਰਗਰਮ ਗਰੋਹ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਅਪਰਾਧੀਆਂ ਦੀ ਰਿਮਾਂਡ ਹਾਸਿਲ ਕਰ ਲਿਆ ਹੈ ਤੇ ਕਈ ਹੋਰ ਵੱਡੇ ਹਨ ਖੁਲਾਸੇ ਹੋ ਸਕਦੇ ਹਨ। ਕਿਉਂਕਿ ਪੁਲਿਸ ਹੁਣ ਵੱਖ-ਵੱਖ ਜਿਲ੍ਹਿਆਂ ਦੇ ਵਿੱਚ ਵੀ ਇਸ ਬਾਬਤ ਰਾਬਤਾ ਕਾਇਮ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਹੜੇ ਹਸਪਤਾਲ ਦੇ ਵਿੱਚੋਂ ਜਾਂ ਕਿਸ ਮਾਂ ਬਾਪ ਦੇ ਵੱਲੋਂ ਆਪਣੇ ਨਾਮ ਜਨਮੇ ਬੱਚੇ ਨੂੰ ਇਸ ਗਰੋਹ ਦੇ ਰਾਹੀਂ ਅੱਗੇ ਵੇਚਿਆ ਗਿਆ ਸੀ।