Breaking News : ਬਿਕਰਮ ਮਜੀਠੀਆ ਪਹੁੰਚੇ ਸ਼੍ਰੀ ਦਰਬਾਰ ਸਾਹਿਬ
ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਦੇਣਗੇ ਸਪੱਸ਼ਟੀਕਰਨ
ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ) Breaking News – ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਉਹ ਇੱਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਆਪਣਾ ਸਪੱਸ਼ਟੀਕਰਨ ਦੇਣਗੇ। ਜ਼ਿਕਰਯੋਗ ਹੈ ਕਿ ਅਕਾਲੀ ਦਲ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਮੰਤਰੀਆਂ ਨੂੰ ਜਥੇਦਾਰ ਵੱਲੋਂ ਤਲਬ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਤਿੰਨ ਮੰਤਰੀ ਆਪਣਾ ਸਪੱਸ਼ੀਕਰਨ ਦੇ ਚੁੱਕੇ ਹਨ। ਦਲਜੀਤ ਸਿੰਘ ਚੀਮਾ ਅਤੇ ਗੁਲਜ਼ਾਰ ਸਿੰਘ ਰਣੀਕੇ ਵੀ ਸਪੱਸ਼ਟੀਕਰਨ ਦੇ ਚੁੱਕੇ ਹਨ।
ਦੱਸਣਯੋਗ ਹੈ ਕਿ 30 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹਿਆ ਐਲਾਨਿਆ ਗਿਆ ਹੈ।