Breaking News : ਅੱਜ SIT ਸਾਹਮਣੇ ਪੇਸ਼ ਨਹੀਂ ਹੋ ਸਕਣਗੇ ਮਜੀਠੀਆ ; ਐਸਆਈਟੀ ਨੂੰ ਲਿਖੀ ਚਿੱਠੀ ’ਚ ਦੱਸਿਆ ਕਾਰਨ
ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)Breaking News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਐਸਆਈਟੀ ਵੱਲੋਂ ਨਿੱਜੀ ਤੌਰ ਤੇ ਪੇਸ਼ ਹੋ ਕੇ ਜਾਂਚ ਪ੍ਰਕਿਰਿਆ ਵਿੱਚ ਸ਼ਾਮਿਲ ਹੋਣ ਲਈ ਸੱਦਿਆ ਗਿਆ ਹੈ। ਪਰ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਣਗੇ। ਨਾ ਪੇਸ਼ ਹੋ ਸਕਣ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਸਰ ਦੀ ਅਦਾਲਤ ਦੇ ਵਿੱਚ ਉਹਨਾਂ ਦਾ ਮਾਣ ਹਾਨੀ ਦੇ ਕੇ ਇਸ ਦੀ ਅੱਜ ਸੁਣਵਾਈ ਹੈ ਜਿਸ ਕਰਕੇ ਉਹ ਜਾਂਚ ਪ੍ਰਕਿਰਿਆ ਦਾ ਹਿੱਸਾ ਨਹੀਂ ਬਣ ਸਕਣਗੇ। ਬਿਕਰਮ ਸਿੰਘ ਮਜੀਠੀਆ ਨੇ ਐਸਆਈਟੀ ਤੋਂ ਪੇਸ਼ ਹੋਣ ਲਈ ਅਗਲੀ ਤਰੀਕ ਦੀ ਮੰਗ ਕੀਤੀ ਹੈ। ਇੱਥੇ ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਦੇ ਵਿੱਚ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਵਿਖੇ ਤਲਬ ਕੀਤਾ ਸੀ। ਮਜੀਠੀਆ ਨੇ ਇਸ ਮਾਮਲੇ ਵਿੱਚ ਐਸਆਈਟੀ ਨੂੰ ਭੇਜੀ ਇੱਕ ਚਿੱਠੀ ਦੇ ਵਿੱਚ ਕਿਹਾ ਹੈ ਕਿ ਉਹਨਾਂ ਨੂੰ 23 ਤਰੀਕ ਤੋਂ ਬਾਅਦ ਬੁਲਾਇਆ ਜਾਵੇ। ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਵੱਲੋਂ ਜਦੋਂ ਇਹ ਸਮਨ ਭੇਜਿਆ ਗਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਗਿਆ ਸੀ। ਐਸਆਈਟੀ ਵੱਲੋਂ ਪਿਛਲੇ ਮਹੀਨੇ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਹੋਣ ਦਾ ਸੰਮਨ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਹਾਈਕੋਰਟ ਵੀ ਪਹੁੰਚੇ ਸਨ। ਮਜੀਠੀਆ ਦਾ ਕਹਿਣਾ ਹੈ ਕਿ ਉਹਨਾਂ ਨੂੰ ਬਾਰ-ਬਾਰ ਐਸਆਈਟੀ ਵੱਲੋਂ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਦਕਿ ਹਾਈਕੋਰਟ ਵੱਲੋਂ ਉਹਨਾਂ ਨੂੰ ਇਸ ਮਾਮਲੇ ਦੇ ਵਿੱਚ ਰਾਹਤ ਦੇ ਦਿੱਤੀ ਗਈ ਹੈ।