Breaking News : ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ)Breaking News – ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਖੁਦਕੁਸ਼ੀ ਕਰ ਲਈ। ਘਟਨਾ ਸਵੇਰੇ 9 ਵਜੇ ਦੀ ਹੈ। ਅਨਿਲ ਨੇ ਬਾਂਦਰਾ ਸਥਿਤ ਆਸ਼ਾ ਮੇਨਾਰ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਅਰੋੜਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਪੁਲਿਸ ਨੂੰ ਮੁੱਢਲੀ ਜਾਂਚ ਵਿੱਚ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਲਾਸ਼ ਨੂੰ ਬਾਬਾ ਹਸਪਤਾਲ ‘ਚ ਰਖਵਾਇਆ ਗਿਆ ਹੈ। ਜਦੋਂ ਮਲਾਇਕਾ ਨੂੰ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਮਿਲੀ ਤਾਂ ਉਹ ਪੁਣੇ ‘ਚ ਸੀ। ਸੂਚਨਾ ਮਿਲਦੇ ਹੀ ਉਹ ਤੁਰੰਤ ਮੁੰਬਈ ਲਈ ਰਵਾਨਾ ਹੋ ਗਈ। ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਪਰਿਵਾਰ ਨਾਲ ਮੌਕੇ ‘ਤੇ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਅਨਿਲ ਅਰੋੜਾ ਇੱਕ ਪੰਜਾਬੀ ਹਿੰਦੂ ਪਰਿਵਾਰ ਨਾਲ ਸਬੰਧਤ ਸਨ। ਉਹ ਮਰਚੈਂਟ ਨੇਵੀ ਵਿੱਚ ਨੌਕਰੀ ਕਰ ਚੁੱਕੇ ਹਨ।