Breaking News : ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਵਿਵਾਦਿਤ ਬਿਆਨ ਦਾ ਕੀਤਾ ਸਮਰਥਨ
ਨਵੀਂ ਦਿੱਲੀ, 11ਸਤੰਬਰ (ਵਿਸ਼ਵ ਵਾਰਤਾ)Breaking News : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅਮਰੀਕਾ ‘ਚ ਸਿੱਖਾਂ ‘ਤੇ ਟਿੱਪਣੀ ਕਰਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਵਾਸ਼ਿੰਗਟਨ ਡੀਸੀ ਵਿੱਚ ਇੱਕ ਭਾਸ਼ਣ ਦੌਰਾਨ ਉਨ੍ਹਾਂ ਨੇ ਭਾਰਤ ਵਿੱਚ ਸਿੱਖਾਂ ਦੀ ਸਥਿਤੀ ਉੱਤੇ ਸਵਾਲ ਉਠਾਏ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪ੍ਰੋਗਰਾਮ ਵਿੱਚ ਕਈ ਖਾਲਿਸਤਾਨੀ ਕੱਟੜਪੰਥੀ ਸਨ। ਇਸ ਬਿਆਨ ‘ਤੇ ਭਾਰਤ ‘ਚ ਹੰਗਾਮਾ ਹੋ ਗਿਆ ਹੈ। ਭਾਜਪਾ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਇਹ ਕਾਂਗਰਸ ਹੀ ਸੀ ਜਿਸ ਦੇ ਰਾਜ ਦੌਰਾਨ ਦੇਸ਼ ਵਿੱਚ 3000 ਸਿੱਖ ਮਾਰੇ ਗਏ ਸਨ। ਹੁਣ ਖਾਲਿਸਤਾਨੀ ਅੱਤਵਾਦੀ ਅਤੇ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕਰਕੇ ਵਿਵਾਦ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਖ਼ਬਰਾਂ ਮੁਤਾਬਕ ਵੱਖਵਾਦੀ ਆਗੂ ਪੰਨੂ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਭਾਰਤ ਵਿੱਚ ਸਿੱਖਾਂ ਦੀ ਹੋਂਦ ਨੂੰ ਖਤਰਾ ਹੈ। ਰਾਹੁਲ ਦਾ ਬਿਆਨ ਨਾ ਸਿਰਫ਼ ਦਲੇਰੀ ਭਰਿਆ ਹੈ, ਸਗੋਂ 1947 ਤੋਂ ਬਾਅਦ ਭਾਰਤ ਵਿਚ ਸਿੱਖਾਂ ਨੂੰ ਦਰਪੇਸ਼ ਸਥਿਤੀਆਂ ਦੇ ਅਸਲ ਇਤਿਹਾਸ ‘ਤੇ ਆਧਾਰਿਤ ਵੀ ਹੈ। ਉਨ੍ਹਾਂ ਕਿਹਾ ਇਹ ਸਿੱਖ ਹੋਮਲੈਂਡ, ਖਾਲਿਸਤਾਨ ਦੀ ਸਥਾਪਨਾ ਲਈ ਰਾਇਸ਼ੁਮਾਰੀ ਦੇ ਟੀਚੇ ‘ਤੇ SFJ ਦੇ ਸਟੈਂਡ ਦੀ ਵੀ ਪੁਸ਼ਟੀ ਕਰਦਾ ਹੈ।