Breaking News : ਜੇਲ੍ਹ ‘ਚੋਂ ਬਾਹਰ ਆਏ ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 13ਸਤੰਬਰ(ਵਿਸ਼ਵ ਵਾਰਤਾ) Breaking News-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ੁੱਕਰਵਾਰ ਸ਼ਾਮ ਕਰੀਬ 6.15 ਵਜੇ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਜ਼ਮਾਨਤ ਲਈ ਉਹੀ ਸ਼ਰਤਾਂ ਲਗਾਈਆਂ ਹਨ ਜੋ ਈਡੀ ਕੇਸ ਵਿੱਚ ਜ਼ਮਾਨਤ ਦੇਣ ਵੇਲੇ ਲਗਾਈਆਂ ਗਈਆਂ ਸਨ।
ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ 26 ਜੂਨ ਨੂੰ ਸੀਬੀਆਈ ਨੇ ਉਸ ਨੂੰ ਜੇਲ੍ਹ ਤੋਂ ਹਿਰਾਸਤ ਵਿੱਚ ਲੈ ਲਿਆ।