Breaking News : ਸਿੱਖਿਆ ਮੰਤਰੀ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਜਲਦ ਹੀ ਕੀਤਾ ਜਾਵੇਗਾ ਐਲਾਨ
ਚੰਡੀਗੜ੍ਹ, 17 ਸਤੰਬਰ(ਵਿਸ਼ਵ ਵਾਰਤਾ) ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਬੈਠਕ ਵਿੱਚ ਆਪਣੇ ਨਾਮ ਦਾ ਪ੍ਰਸਤਾਵ ਰੱਖਿਆ। ਆਤਿਸ਼ੀ ਦੇ ਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਜਰੀਵਾਲ ਸ਼ਾਮ 4:30 ਵਜੇ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪਣਗੇ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ। ਜ਼ਿਕਰਯੋਗ ਹੈ ਕਿ 13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ।