Breaking News : ਆਤਿਸ਼ੀ ਦੇ ਮੁੱਖ ਮੰਤਰੀ ਬਣਨ ਦੀ ਤਰੀਕ ਹੋਈ ਤੈਅ, ਜਾਣੋ ਕਦੋਂ ਚੁੱਕਣਗੇ ਅਹੁਦੇ ਦੀ ਸਹੁੰ
ਨਵੀਂ ਦਿੱਲੀ 18ਸਤੰਬਰ (ਵਿਸ਼ਵ ਵਾਰਤਾ)Breaking News : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਦਿੱਲੀ ਸਰਕਾਰ ‘ਚ ਮੰਤਰੀ ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸੋਹ ਚੁੱਕਣਗੇ। ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਸਾਹਮਣੇ ਆਈ ਹੈ। ਅਰਵਿੰਦ ਵਾਲ ਨੇ 17 ਸਤੰਬਰ ਦਿਨ ਮੰਗਲਵਾਰ ਨੂੰ ਉਪ ਰਾਜਪਾਲ ਵਿਨੇ ਸਕਸੈਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਆਤਿਸ਼ੀ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਸੀ ਅਤੇ ਉਹਨਾਂ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਗਿਆ ਹੈ। ਹੁਣ ਆਤਿਸ਼ੀ ਵੱਲੋਂ 21 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸੋਹ ਚੁੱਕਣ ਦੀ ਪੂਰੀ ਸੰਭਾਵਨਾ ਹੈ। ਹਾਲਾਂਕਿ ਅਧਿਕਾਰਿਤ ਤੌਰ ਤੇ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 26, 27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਵੀ ਬੁਲਾਇਆ ਗਿਆ ਹੈ।