Breaking News : ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕਰਨ ਦਾ ਐਲਾਨ
ਚੰਡੀਗੜ੍ਹ, 19 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਨੇ ਪੰਜਾਬ ਦੇ 27 ਡਿਪੂਆਂ ਤੇ ਗੇਟ ਰੈਲੀਆ ਕੀਤੀਆਂ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 21 ਅਕਤੂਬਰ ਤੋਂ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ 22 ਅਕਤੂਬਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮਾਮਲਾ ਹੱਲ ਨਾ ਹੋਇਆ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ।