Breaking News : ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲੱਗੇ NSA ਖਿਲਾਫ ਹਾਈਕੋਰਟ ‘ਚ ਦਿੱਤੀ ਚੁਣੌਤੀ
ਨਵੀਂ ਦਿੱਲੀ 19ਜੁਲਾਈ (ਵਿਸ਼ਵ ਵਾਰਤਾ)Breaking News: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਮ੍ਰਿਤਪਾਲ ਸਿੰਘ ਨੇ ਉਨ੍ਹਾਂ ‘ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ ਖਿਲਾਫ ਹਾਈਕੋਰਟ ‘ਚ ਅਪੀਲ ਕੀਤੀ ਹੈ। ਉਨ੍ਹਾਂ ਪਟੀਸ਼ਨ ‘ਚ ਆਪਣੇ ‘ਤੇ ਲੱਗੇ NSA ਨੂੰ ਅਣਮਨੁੱਖੀ ਗੈਰਕਾਨੂੰਨੀ ਅਤੇ ਨਾਜਾਇਜ਼ ਦੱਸਦਿਆਂ ਹਾਈਕੋਰਟ ਨੂੰ ਇਸਨੂੰ ਹਟਾਉਣ ਦੀ ਅਪੀਲ ਕੀਤੀ ਹੈ। ਇਸ ਪਟੀਸ਼ਨ ‘ਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਹੋਵੇਗੀ। ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਲੋਕਸਭਾ ਦੀ ਚੋਣ ਜਿੱਤ ਕੇ ਲੋਕ ਸਭਾ ਦੇ ਐਮਪੀ ਬਣਨ ਵਾਲੇ ਅੰਮ੍ਰਿਤਪਾਲ ਸਿੰਘ ਇਸ ਵੇਲੇ ਐਨਐਸਏ ਦੇ ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਜਿਨ੍ਹਾਂ ਇਲਜ਼ਾਮਾਂ ਦੇ ਤਹਿਤ ਉਨ੍ਹਾਂ ਨੂੰ ਜੇਲ੍ਹ ‘ਚ ਬੰਦ ਕੀਤਾ ਗਿਆ ਹੈ ਆਪਣੀ ਇਸ ਪਟੀਸ਼ਨ ‘ਚ ਉਨ੍ਹਾਂ ਦੇ ਸਾਰੇ ਇਲਜ਼ਾਮਾਂ ਨੂੰ ਗਲਤ ਦੱਸਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਗਲਤ ਇਲਜ਼ਾਮ ਲਗਾ ਕੇ ਉਨ੍ਹਾਂ ਨੂੰ ਜੇਲ੍ਹ ‘ਚ ਡੱਕਿਆ ਗਿਆ ਹੈ ਅਤੇ ਹੁਣ ਉਹ ਚੋਣ ਜਿੱਤਕੇ ਐਮਪੀ ਬਣ ਚੁੱਕੇ ਹਨ ਇਸ ਲਈ ਉਨ੍ਹਾਂ ਤੋਂ NSA ਹਟਾ ਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਤੁਹਾਨੂੰ ਦੱਸ ਦਈਏ ਕਿ ਪੁਲਿਸ ਵੱਲੋ ਇਕ ਵੱਡੇ ਓਪਰੇਸ਼ਨ ਤੋਂ ਬਾਅਦ ਅਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸਤੋ ਬਾਅਦ ਉਨ੍ਹਾਂ ਨੂੰ ਸਾਥੀਆਂ ਸਮੇਤ ਅਸਮ ਸੀ ਡਿਬਰੂਗੜ੍ਹ ਜੇਲ੍ਹ ‘ਚ NSA ਲਗਾ ਕੇ ਬੰਦ ਕਰ ਦਿੱਤਾ ਗਿਆ ਸੀ। ਜੇਲ੍ਹ ‘ਚ ਰਹਿੰਦੀਆਂ ਹੀ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਜਿੱਤ ਸੀ ਅਤੇ ਪੈਰੋਲ ‘ਤੇ ਬਾਹਰ ਆ ਕੇ MP ਵਜੋਂ ਸੋਹੁੰ ਚੁੱਕੀ ਸੀ।