Breaking News : ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਭਲਕੇ
ਚਾਰ ਮੰਤਰੀਆਂ ਦੀ ਛੁੱਟੀ
ਪੰਜ ਮੰਤਰੀ ਕੀਤੇ ਜਾਣਗੇ ਮੰਤਰੀ ਮੰਡਲ ਵਿੱਚ ਸ਼ਾਮਲ – ਸੂਤਰ
ਚੰਡੀਗੜ੍ਹ, 22 ਸਤੰਬਰ(ਵਿਸ਼ਵ ਵਾਰਤਾ)Breaking News- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਪੱਧਰ ਤੇ ਫੇਰਬਦਲ ਕੀਤਾ ਜਾ ਰਿਹਾ ਹੈ, ਜਿਹੜਾ ਕੀ ਪਿਛਲੇ ਕੁਝ ਸਮੇਂ ਤੋਂ ਲਟਕਦਾ ਆ ਰਿਹਾ ਸੀ। ਮੁੱਖ ਮੰਤਰੀ ਦਫ਼ਤਰ ਅਨੁਸਾਰ ਮੌਜੂਦਾ ਮੰਤਰੀ ਮੰਡਲ ਦੇ ਚਾਰ ਮੰਤਰੀਆਂ ਦੀ ਛਾਂਟੀ ਕੀਤੀ ਜਾ ਰਹੀ ਹੈ, ਜਿਹਨਾਂ ਵਿੱਚ ਦੋ ਦੋਆਬੇ ਨਾਲ, ਇੱਕ ਪੁਆਧ ਨਾਲ ਅਤੇ ਇੱਕ ਮਾਲਵੇ ਨਾਲ ਸੰਬੰਧਿਤ ਦੱਸਿਆ ਜਾਂਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹਨਾਂ ਦੀ ਥਾਂ ਤੇ ਪੰਜ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਹਨਾਂ ਦੀ ਜਾਣਕਾਰੀ ਵੀ ਛੇਤੀ ਹੀ ਸਾਂਝੀ ਕੀਤੀ ਜਾਵੇਗੀ।
ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਕਰਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ।