Breaking News : ਚੰਡੀਗੜ੍ਹ ‘ਚ ਮੁੜ ਵੱਜੇ ਸਾਇਰਨ ; ਪ੍ਰਸ਼ਾਸ਼ਨ ਵੱਲੋਂ ਐਡਵਾਈਜ਼ਰੀ ਜਾਰੀ
ਚੰਡੀਗੜ੍ਹ, 9 ਮਈ(ਵਿਸ਼ਵ ਵਾਰਤਾ)Breaking News : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦਹਿਸ਼ਤਗਰਦੀ ਹਮਲੇ ਦੌਰਾਨ 26 ਸੈਲਾਨੀਆਂ ਦੀ ਮੌਤ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਵੀਰਵਾਰ ਰਾਤ ਨੂੰ ਬਲੈਕਆਊਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਹਵਾਈ ਹਮਲਿਆ ਤੋਂ ਚਿਤਾਵਨੀ ਦੇਣ ਵਾਲੇ ਸਾਇਰਨ ਵਜਾਏ ਗਏ।
ਚੰਡੀਗੜ੍ਹ ਵਿੱਚ ਏਅਰ ਫੋਰਸ ਸਟੇਸ਼ਨ ਤੋਂ ਸੰਭਾਵੀ ਡਰੋਨ ਹਮਲੇ ਦੀ ਚਿਤਾਵਨੀ ਮਿਲੀ ਹੈ। ਅੱਜ ਸਵੇਰੇ ਚੰਡੀਗੜ੍ਹ ਵਿੱਚ ਮੁੜ ਸਾਇਰਨ ਵੱਜੇ ਹਨ। ਅਧਿਕਾਰੀਆਂ ਨੇ ਇੱਕ ਜ਼ਰੂਰੀ ਸਲਾਹ ਜਾਰੀ ਕਰਕੇ ਵਸਨੀਕਾਂ ਨੂੰ ਅਗਲੇ ਨੋਟਿਸ ਤੱਕ ਘਰ ਦੇ ਅੰਦਰ ਰਹਿਣ ਲਈ ਕਿਹਾ ਹੈ। ਸੁਰੱਖਿਆ ਬਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਚੰਡੀਗੜ੍ਹ ਅਤੇ ਮੋਹਾਲੀ ਪ੍ਰਸ਼ਾਸਨ ਵੱਲੋਂ ਜਨਤਾ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਦੇ ਅਨੁਸਾਰ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਕਿਹਾ ਗਿਆ ਹੈ ਅਤੇ ਸ਼ੀਸ਼ੇ ਅਤੇ ਖਿੜਕੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























