BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਤੋਂ ਲਿਆਂਦਾ ਗਿਆ ਪੰਜਾਬ
ਅੱਜ ਅਜਨਾਲਾ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ) BREAKING NEWS : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ 7 ਸਾਥੀਆਂ ਨੂੰ ਬੀਤੀ ਰਾਤ ਅੰਮ੍ਰਿਤਸਰ ਲਿਆਂਦਾ ਗਿਆ ਹੈ। ਰਾਤ ਨੂੰ ਪੁਲਿਸ ਨੇ ਉਹਨਾਂ ਨੂੰ ਇੱਕ ਸੁਰੱਖਿਅਤ ਘਰ ਵਿੱਚ ਰੱਖਿਆ ਗਿਆ।
ਅੱਜ ਉਹਨਾਂ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਲਿਆ ਜਾਵੇਗਾ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਦੋ ਬੈਚਾਂ ਵਿੱਚ ਡਿਬਰੂਗੜ੍ਹ ਤੋਂ ਦਿੱਲੀ ਲੈ ਕੇ ਆਈਆਂ। ਜਦੋਂ ਸਾਰੇ 7 ਸਾਥੀ ਦੇਰ ਸ਼ਾਮ ਦਿੱਲੀ ਪਹੁੰਚੇ, ਤਾਂ ਉਨ੍ਹਾਂ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਅੱਜ ਉਹਨਾਂ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਰਵਰੀ 2023 ਵਿੱਚ ਪੁਲਿਸ ਸਟੇਸ਼ਨ ‘ਤੇ ਹਮਲੇ ਲਈ ਉਨ੍ਹਾਂ ਦਾ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/