• Latest
  • Trending
Breaking News: ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

Breaking News: ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

1 year ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

6 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

35 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਹਥਿਆਰਾਂ ਦੀ ਖੇਪ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਕੀਤੀ ਜਾਣੀ ਸੀ ਸਪਲਾਈ: ਡੀਜੀਪੀ ਗੌਰਵ ਯਾਦਵ

October 12, 2025
in ਖਬਰਾਂ, ਪੰਜਾਬ
Breaking News: ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ
Breaking News: ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ
— ਹਥਿਆਰਾਂ ਦੀ ਖੇਪ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਕੀਤੀ ਜਾਣੀ ਸੀ ਸਪਲਾਈ: ਡੀਜੀਪੀ ਗੌਰਵ ਯਾਦਵ
— ਬੰਬੀਹਾ ਗੈਂਗ ਦੇ ਸੰਚਾਲਕ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ/ਬਰਨਾਲਾ, 12 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪੰਜਾਬ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਬੰਬੀਹਾ ਗੈਂਗ ਦੇ ਹੈਂਡਲਰਾਂ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਬਾਰੇ ਖਾਸ ਮਨੁੱਖੀ ਅਤੇ ਤਕਨੀਕੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਰਨਾਲਾ-ਬਠਿੰਡਾ ਮੁੱਖ ਸੜਕ ‘ਤੇ ਪਿੰਡ ਧੌਲਾ ਵਿਖੇ ਡਰੇਨ ਨੇੜਿਓਂ ਦੋਵਾਂ ਸ਼ੱਕੀਆਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਟੀਮਾਂ ਦੀ ਅਗਵਾਈ ਏਜੀਟੀਐਫ ਦੇ ਇੰਸਪੈਕਟਰ ਵਿਕਰਮ ਅਤੇ ਸੀਆਈਏ ਬਰਨਾਲਾ ਦੇ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ।

ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 107 ਮਿਤੀ 11.10.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਬਰਨਾਲਾ ਦੇ ਥਾਣਾ ਰੁੜੇਕੇ ਕਲਾਂ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsPUNJAB POLICE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

by Ranjit Singh
2 weeks ago
0

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ - 146 ਖਿਡਾਰੀਆਂ 'ਤੇ ਲਾਈ ਜਾਵੇਗੀ ਬੋਲੀ ਨਵੀਂ ਦਿੱਲੀ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 