Breaking News : ਇੱਕ ਹਫ਼ਤੇ ਦੇ ਅੰਦਰ ਦੂਜੀ ਵਾਰ ਮਿਲੀ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ) ਇੱਕ ਹਫ਼ਤੇ ਦੇ ਅੰਦਰ ਦੂਜੀ ਵਾਰ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਵਿੱਚ ਡੀਪੀਐਸ, ਸਲਵਾਨ ਸਕੂਲ ਅਤੇ ਕੈਂਬਰਿਜ ਸਕੂਲ ਸ਼ਾਮਲ ਹਨ। ਇਨ੍ਹਾਂ ਸਕੂਲਾਂ ਦੀ ਜਾਂਚ ਲਈ ਫਾਇਰ ਬ੍ਰਿਗੇਡ ਅਤੇ ਪੁਲਿਸ ਮੁਲਾਜ਼ਮ ਪਹੁੰਚ ਗਏ ਹਨ। ਹਾਲਾਂਕਿ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਜ਼ਿਕਰਯੋਗ ਹੈ ਕਿ 5 ਦਿਨ ਪਹਿਲਾਂ ਵੀ ਕਰੀਬ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਸੀ, ਜਿਸ ਤੋਂ ਬਾਅਦ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਸੀ।
ਮੇਲ ਭੇਜਣ ਵਾਲੇ ਨੇ ਬੰਬ ਵਿਸਫੋਟ ਨਾ ਕਰਨ ਦੇ ਬਦਲੇ 30 ਹਜ਼ਾਰ ਅਮਰੀਕੀ ਡਾਲਰ ਮੰਗੇ ਸਨ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦਿੱਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਮਈ 2024 ਵਿੱਚ ਵੀ, 150 ਤੋਂ ਵੱਧ ਸਕੂਲਾਂ ਵਿੱਚ ਬੰਬ ਧਮਾਕੇ ਦੀਆਂ ਧਮਕੀਆਂ ਨਾਲ ਸਬੰਧਤ ਈਮੇਲਾਂ ਪ੍ਰਾਪਤ ਹੋਈਆਂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/