Breaking News : ਚੰਡੀਗੜ੍ਹ ‘ਚ ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ) ਚੰਡੀਗੜ੍ਹ ਦੇ ਸੈਕਟਰ 17 ਵਿੱਚ ਅੱਜ ਸਵੇਰੇ ਕਰੀਬ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ।
ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਇਹ ਇਮਾਰਤ ਸ਼ਹਿਰ ਦੇ ਪ੍ਰਮੁੱਖ ਸਥਾਨ ‘ਤੇ ਸਥਿਤ ਹੈ। ਲੋਕਾਂ ਮੁਤਾਬਕ ਇਹ ਇਮਾਰਤ 5 ਮੰਜ਼ਿਲਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਇਹ ਇਮਾਰਤ ਡਿੱਗੀ ਤਾਂ ਅਜਿਹਾ ਲੱਗਾ ਜਿਵੇਂ ਕੋਈ ਧਮਾਕਾ ਹੋਇਆ ਹੋਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/