BREAKING NEWS : ਕਰਨਲ ਬਾਠ ਕੁੱਟਮਾਰ ਦਾ ਮਾਮਲਾ : ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਵੱਲੋਂ SIT ਦਾ ਗਠਨ
ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ) BREAKING NEWS : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਚੰਡੀਗੜ੍ਹ ਪੁਲਿਸ ਨੇ ਐਸ.ਆਈ.ਟੀ. ਗਠਿਤ ਕੀਤੀ ਹੈ। ਚੰਡੀਗੜ੍ਹ ਪੁਲਿਸ ਦੇ ਐਸ. ਪੀ. ਮਨਜੀਤ ਸ਼ਿਓਰਨ ਵਲੋਂ ਨਵੀਂ ਬਣੀ ਐਸ. ਆਈ. ਟੀ. ਦੀ ਅਗਵਾਈ ਕੀਤੀ ਜਾਵੇਗੀ। ਐਸਆਈਟੀ ਵਿੱਚ ਤਿੰਨ ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਮੈਂਬਰਾਂ ਵਿੱਚ ਇੱਕ ਡੀਐਸਪੀ, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੋਣਗੇ। ਇਹ ਜਾਂਚ ਲਗਭਗ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕਰਨਲ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ ‘ਤੇ ਭਰੋਸਾ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























