Breaking News: ਚੋਣ ਕਮਿਸ਼ਨ ਵੱਲੋਂ ਰਾਜ ਸਭਾ ਦੀਆਂ 24 ਸੀਟਾਂ ’ਤੇ ਚੋਣਾਂ ਦਾ ਐਲਾਨ
– ਪੰਜਾਬ ਦੇ ਰਾਜ ਸਭਾ ਮੈਂਬਰ ਰਵਨੀਤ ਬਿੱਟੂ ਦਾ ਵੀ ਕਾਰਜਕਾਲ ਹੋ ਰਿਹਾ ਹੈ ਖ਼ਤਮ
– ਬੀਜੇਪੀ ਨੇ ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਭੇਜਿਆ ਸੀ ਰਾਜ ਸਭਾ
ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ) – ਚੋਣ ਕਮਿਸ਼ਨ ਨੇ ਰਾਜ ਸਭਾ ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ 18 ਜੂਨ ਨੂੰ ਚੋਣਾਂ ਹੋਣਗੀਆਂ। ਦੱਸ ਦਈਏ ਕਿ ਰਾਜ ਸਭਾ ਦੀਆ 24 ਸੀਟਾਂ ਦਾ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਰਿਹਾ ਹੈ। ਇਸ ਦੇ ਹੀ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿਚ ਦੋ ਉਪ-ਚੋਣਾਂ ਦਾ ਵੀ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਰਿਹਾ ਹੈ। ਬੀਜੇਪੀ ਨੇ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜਿਆ ਸੀ। ਉਮੀਦ ਹੈ ਬੀਜੇਪੀ ਉਨ੍ਹਾਂ ਨੂੰ ਮੁੜ ਰਾਜ ਸਭਾ ਭੇਜੇਗੀ।

ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ, ਨੋਟੀਫਿਕੇਸ਼ਨ 1 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ 8 ਜੂਨ ਤੱਕ ਦਾਇਰ ਕੀਤੀਆਂ ਜਾ ਸਕਦੀਆਂ ਹਨ। ਜਾਂਚ 9 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ 11 ਜੂਨ ਨੂੰ ਵਾਪਸ ਲਈਆਂ ਜਾ ਸਕਦੀਆਂ ਹਨ। ਜੇ ਜ਼ਰੂਰੀ ਹੋਵੇ, ਤਾਂ ਵੋਟਿੰਗ 18 ਜੂਨ ਨੂੰ ਹੋਵੇਗੀ। ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 18 ਜੂਨ ਨੂੰ ਹੋਵੇਗੀ, ਅਤੇ ਰਾਜ ਸਭਾ ਚੋਣਾਂ 20 ਜੂਨ ਤੱਕ ਪੂਰੀਆਂ ਹੋ ਜਾਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























