Breaking News : ਸ਼ੰਭੂ ਸਰਹੱਦ ਤੋਂ ਕਿਸਾਨਾਂ ਨੇ ਮੁੜ ਸ਼ੁਰੂ ਕੀਤਾ ਦਿੱਲੀ ਮਾਰਚ
ਪੈਦਲ ਹੀ ਅੱਗੇ ਵਧ ਰਿਹਾ ਹੈ 101 ਕਿਸਾਨਾਂ ਦਾ ਜਥਾ
ਚੰਡੀਗੜ੍ਹ, 8ਦਸੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਕਿਸਾਨਾਂ ਨੇ ਅੱਜ ਇੱਕ ਵਾਰ ਫਿਰ ਤੋਂ ਸ਼ੰਭੂ ਸਰਹੱਦ ਤੋਂ ਦਿੱਲੀ ਮਾਰਚ ਸ਼ੁਰੂ ਕੀਤਾ ਹੈ। ਕਿਸਾਨਾਂ ਦੇ ਜਥੇ ਵਿੱਚ 101 ਕਿਸਾਨ ਪੈਦਲ ਦਿੱਲੀ ਲਈ ਰਵਾਨਾ ਹੋਏ ਹਨ। ਜ਼ਿਕਰਯੋਗ ਹੈ ਕਿ ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ।ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਨ ਪੰਧੇਰ ਨੇ ਕਿਹਾ ਕਿ ਅਸੀਂ ਕੇਂਦਰ ਨੂੰ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਇਸ ਤੋਂ ਬਾਅਦ ਅੱਗੇ ਵਧਣ ਦਾ ਫੈਸਲਾ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/