Breaking News : ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ਤੋਂ ਦਿੱਲੀ ਮਾਰਚ ਦਾ ਐਲਾਨ
21 ਜਨਵਰੀ ਨੂੰ 101 ਕਿਸਾਨ ਹੋਣਗੇ ਦਿੱਲੀ ਲਈ ਰਵਾਨਾ
ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ) ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 101 ਕਿਸਾਨਾਂ ਦਾ ਜਥਾ ਹਿੱਸਾ ਲਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਪਹਿਲਾਂ ਦਸੰਬਰ ਦੇ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਾਂ ‘ਤੇ ਰੋਕ ਦਿੱਤਾ ਸੀ। ਜ਼ਿਕਰਯੋਗ ਹੈ ਕਿ ਕਿਸਾਨ ਹਰਿਆਣਾ- ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੇ 11 ਮਹੀਨਿਆਂ ਤੋਂ ਐਮਐਸਪੀ ਗਾਰੰਟੀ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਅੰਦੋਲਨ ਦੇ ਚਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ 52 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਹਨਾਂ ਦੀ ਹਾਲਤ ਨਾਜ਼ੁਕ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮਰਥਨ ਵਿੱਚ, 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ ‘ਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/