Breaking News : ਨਵੇਂ ਜਥੇਦਾਰ ਦੇ ਅਹੁਦਾ ਸੰਭਾਲਣ ‘ਤੇ ਗਿਆਨੀ ਹਰਪ੍ਰੀਤ ਸਿੰਘ ਦੀ ਤਿੱਖੀ ਪ੍ਰਤੀਕਿਰਿਆ
ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ – ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 10ਮਾਰਚ(ਵਿਸ਼ਵ ਵਾਰਤਾ) Breaking News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅੱਜ ਸੋਮਵਾਰ ਨੂੰ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ।
ਜਥੇਦਾਰ ਦੇ ਅਹੁਦਾ ਸੰਭਾਲਣ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਸਵਾਲ ਚੁੱਕੇ ਹਨ। ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਲਿਖਿਆ “ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ ਤੇ ਹੋ ਗਈ ਦਸਤਾਰਬੰਦੀ। …”
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਈ ਗਈ ਪੋਸਟ👇👇👇👇👇
https://www.facebook.com/share/15zQjskya3/
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/